ਫ਼ਰੀਦਕੋਟ ਪੁਲਿਸ ਦੀ ਪੀਸੀਆਰ ਟੀਮ ਨੂੰ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ । ਪੀਸੀਆਰ ਪਾਰਟੀ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ । ਇਸ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਕਾਰ ਮਾਲਕਾਂ ਨੇ ਫਰੀਦਕੋਟ ਪੁਲਿਸ ਦਾ ਧੰਨਵਾਦ ਕੀਤਾ ਹੈ ।